by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਲੋਕਾਂ ਨੂੰ ਕੁਝ ਸਮੇਂ ਤੋਂ ਗਰਮੀ ਦਾ ਸਾਹਮਣਾ ਕਰਨਾ ਪਾ ਰਿਹਾ ਸੀ ਜਿਸ ਤੋਂ ਬਾਅਦ ਭਾਰੀ ਮੀਂਹ ਕਾਰਨ ਪੰਜਾਬ ਦੇ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਭਾਰੀ ਮੀਂਹ ਕਾਰਨ ਮੌਸਮ ਹੋਰ ਵੀ ਸੁਹਾਵਣਾ ਹੋ ਗਿਆ। ਮੌਸਮ ਵਿਭਾਗ ਮੁਤਾਬਕ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪੰਜਾਬ ਦੇ ਮਾਝਾ, ਦੁਆਬਾ, ਪੱਛਮੀ ਮਾਲਵਾ ਅਤੇ ਪੂਰਬੀ ਮਾਲਵਾ ਅਧੀਨ ਆਉਂਦੇ ਜ਼ਿਲ੍ਹਿਆਂ 'ਚ ਅਲਰਟ ਜਾਰੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ 'ਚ ਲੋਕ ਗਰਮੀ ਤੋਂ ਪ੍ਰੇਸ਼ਾਨ ਹਨ। ਹਾਲਾਤ ਇੰਨੇ ਖਰਾਬ ਹੋ ਗਏ ਸਨ ਕਿ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਸੀ।ਮੀਂਹ ਪੈਣ ਕਾਰਨ ਕਿਸਾਨਾਂ ਦੇ ਚਿਹਰੇ ਖਿੜ੍ਹੇ ਹਨ ਉੱਥੇ ਹੀ ਪਾਵਰਕਾਮ ਨੂੰ ਵੀ ਰਾਹਤ ਮਿਲੀ ਹੈ। ਮੀਂਹ ਪੈਣ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ ਜਿਸ ਕਰਕੇ ਬਿਜਲੀ ਦੀ ਖਪਤ ਵੀ ਘਟੇਗੀ।