by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਮਹੀਨੇ ਦੀ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਆਖਿਆ ਕਿ ਇਹ ਫ਼ੈਸਲਾ ਸਰਕਾਰ ਦੀ ਦੋਹਰੀ ਪਹੁੰਚ ਨੂੰ ਦਰਸਾਉਣ ਵਾਲਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਸਿੱਖ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਜੇਲ੍ਹਾਂ ਤੋਂ ਬਾਹਰ ਨਹੀਂ ਲਿਆ ਰਹੀਆਂ ਹੈ।
ਜਿਕਰਯੋਗ ਹੈ ਕਿ ਬਲਾਤਕਾਰ ਤੇ ਕਤਲ ਕੇਸ 'ਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਪੈਰੋਲ ’ਤੇ ਕਰੀਬ ਇੱਕ ਮਹੀਨੇ ਲਈ ਜੇਲ੍ਹ ਤੋਂ ਬਾਹਰ ਹੋਣਗੇ। ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਹਰ ਸਮੇਂ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਅੱਜ ਉਹ ਭਾਰੀ ਸੁਰੱਖਿਆ ਵਿਚਕਾਰ ਜੇਲ੍ਹ ਤੋਂ ਬਾਹਰ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੈਰੋਲ ਦੀ ਮਿਆਦ ਦੌਰਾਨ ਉਹ ਯੂਪੀ ਦੇ ਬਾਗਪਤ ਆਸ਼ਰਮ 'ਚ ਰਹੇਗਾ।