by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਗੋਪਾਲਗੰਜ ਤੋਂ ਇੱਕ ਵੱਡੀ ਗ੍ਰਿਫਤਾਰੀ ਕੀਤੀ ਹੈ। ਪੁਲਿਸ ਨੇ ਲਾਰੈਂਸ ਵਿਸ਼ਨੋਈ ਗੈਂਗ ਲਈ ਕੰਮ ਕਰਨ ਵਾਲੇ ਗੈਂਗਸਟਰ ਮੁਹੰਮਦ ਰਾਜਾ ਹੁਸੈਨ ਨੂੰ ਗ੍ਰਿਫਤਾਰ ਕਰ ਲਿਆ ਹੈ।
ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਨੇ ਮੁਹੰਮਦ ਰਾਜਾ ਹੁਸੈਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫਿਲਹਾਲ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਗੋਲਡੀ ਬਰਾੜ ਦੀ ਭੈਣ ਨੇ ਕਿਹਾ ਮੈਨੂੰ ਤਾਂ ਖੁਦ ਨਹੀਂ ਪਤਾ ਕਿਉਂ ਲੈ ਗਏ। ਉਹ ਤਾਂ ਪਿਛਲੇ ਡੇਢ ਸਾਲ ਤੋਂ ਜੇਲ੍ਹ 'ਚ ਬੰਦ ਹੈ। ਇਸ ਨਾਲ ਸਾਡਾ ਕੋਈ ਲੈਣਾ-ਦੇਣਾ ਨਹੀਂ, ਨਾ ਹੀ ਸਾਡੀ ਕੋਈ ਸਾਂਝ ਹੈ। ਸਾਨੂੰ ਸਾਡੇ ਵਕੀਲ ਨੇ ਇਸ ਦੀ ਜਾਣਕਰੀ ਦਿੱਤੀ ਸੀ ਅਤੇ ਉਹ ਤਾਂ ਹੁਸ਼ਿਆਰ ਜੇਲ੍ਹ 'ਚ ਬੰਦ ਹੈ।