by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤੀ ਜਨਤਾ ਪਾਰਟੀ ਨੇ ਰਾਸ਼ਟਰਪਤੀ ਚੋਣਾਂ ਵਿੱਚ ਪਾਰਟੀ ਦੀਆਂ ਸਾਰੀਆਂ ਸੂਬਾਈ ਇਕਾਈਆਂ ਅਤੇ ਸਹਿਯੋਗੀ ਪਾਰਟੀਆਂ ਵਿੱਚ ਬਿਹਤਰ ਤਾਲਮੇਲ ਲਈ 14 ਮੈਂਬਰੀ ਪਾਰਟੀ ਦਾ ਗਠਨ ਕੀਤਾ ਹੈ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਇਸ ਟੀਮ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਵੱਲੋਂ ਜਾਰੀ ਨੋਟਿਸ ਅਨੁਸਾਰ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਸੀ.ਟੀ. ਰਵੀ ਇਸ ਦਲ 'ਚ ਸਹਿ-ਕਨਵੀਨਰ ਦੀ ਭੂਮਿਕਾ ਨਿਭਾਉਣਗੇ। ਪਾਰਟੀ ਦੇ ਇਕ ਹੋਰ ਜਨਰਲ ਸਕੱਤਰ ਤਰੁਣ ਚੁੱਘ ਵੀ ਪਾਰਟੀ ਮੈਂਬਰਾਂ ਨਾਲ ਸ਼ਾਮਲ ਹੋਣਗੇ।
ਜਿਕਰਯੋਗ ਹੈ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋਣ ਜਾ ਰਿਹਾ ਹੈ, ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ ਚੋਟੀ ਦੇ ਸੰਵਿਧਾਨਕ ਅਹੁਦੇ ਲਈ ਚੋਣਾਂ 18 ਜੁਲਾਈ ਨੂੰ ਹੋਣਗੀਆਂ ਤੇ 21 ਜੁਲਾਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ।