by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਲਈ ਖੁਸ਼ੀ ਦੀ ਖ਼ਬਰ ਹੈ ਕਿ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਹਤ 'ਚ ਹੁਣ ਸੁਧਾਰ ਹੋ ਰਿਹਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਸਾਰੇ ਟੈਸਟ ਨਾਰਮਲ ਆ ਗਏ ਹਨ ਤੇ ਡਾਕਟਰਾਂ ਨੇ ਉਸ ਨੂੰ ਹਸਪਤਾਲ ਤੋਂ ਛੁੱਟੀ ਵੀ ਦੇ ਦਿੱਤੀ ਹੈ। ਉਹ ਹੁਣ ਸਿੰਗਾਪੁਰ ਸਥਿਤ ਆਪਣੀ ਰਿਹਾਇਸ਼ 'ਤੇ ਆਰਾਮ ਕਰ ਰਹੇ ਹਨ। ਉਨ੍ਹਾਂ ਦੇ ਜਲਦੀ ਹੀ ਭਾਰਤ ਪਰਤਣ ਦੀ ਉਮੀਦ ਹੈ।
ਜਿਕਰਯੋਗ ਹੈ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਛਾਤੀ 'ਚ ਇਨਫੈਕਸ਼ਨ ਦੀ ਸਮੱਸਿਆ ਆਈ ਸੀ। ਜਿਸ ਕਾਰਨ ਦੇਸ਼-ਵਿਦੇਸ਼'ਚ ਬਾਬਾ ਜੀ ਦੇ ਹੋਣ ਵਾਲੇ ਸਤਿਸੰਗ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਬਾਬਾ ਜੀ ਨੇ ਸੰਗਤਾਂ ਨੂੰ ਭਜਨ, ਸਿਮਰਨ ਅਤੇ ਸੇਵਾ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਹੈ।