by jaskamal
ਨਿਊਜ਼ ਡੈਸਕ(ਰਿੰਪੀ ਸ਼ਰਮਾ) : ਅਫਗਾਨਿਸਤਾਨ ਦੇ ਕਰਤੇ-ਪਰਵਾਨ ਸਾਹਿਬ ਗੁਰਦੁਆਰੇ 'ਤੇ ਅੱਤਵਾਦੀ ਹਮਲਾ ਹੋਇਆ ਸੀ । ਧਮਾਕੇ ਤੋਂ ਬਾਅਦ ਗੋਲੀਆਂ ਚਲਾਈਆਂ ਗਈਆਂ। 10 ਤੋਂ ਵੱਧ ਲੋਅ ਦੀ ਮੌਤ ਹੋਣ ਦਾ ਖਦਸ਼ਾ ਹੈ। ਕਈ ਲੋਕਾਂ ਦੀ ਮੌਤ ਹੋਣ ਦਾ ਵੀ ਖਦਸ਼ਾ ਹੈ। CM ਮਾਨ ਨੇ ਕਿਹਾ ਕਿ ‘ਕਰਤੇ ਪਰਵਾਨ’ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ’ਤੇ ਹਮਲਾ ਦਹਿਸ਼ਤਗਰਦਾਂ ਦੀ ਸ਼ਰਮਨਾਕ ਹੈ, ਜਿਨ੍ਹਾਂ ਪਵਿੱਤਰ ਗੁਰਦੁਆਰਾ ਸਾਹਿਬ ਵਿਖੇ ਬੇਦੋਸ਼ੇ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਮੁੱਦੇ ਨੂੰ ਅਫਗਾਨਿਸਤਾਨ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ।