by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਹਾਲਤ ਸਥਿਰ ਹੈ ਤੇ ਉਹ ਠੀਕ ਹੋ ਰਹੀ ਹੈ। ਸੋਨੀਆ ਗਾਂਧੀ 2 ਜੂਨ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਸਨ। ਉਸਨੂੰ ਕੋਵਿਡ-19 ਤੋਂ ਬਾਅਦ ਹਸਪਤਾਲ ’ਚ ਦਾਖ਼ਲ ਕਰਵਾਏ ਜਾਣ ਮਗਰੋਂ ਪਤਾ ਲੱਗਾ ਕਿ ਉਨ੍ਹਾਂ ਦੀ ਸਾਹ ਨਲੀ ’ਚ ਇਨਫੈਕਸ਼ਨ ਹੈ।
ਦੱਸ ਦਈਏ ਕਿ ਸੋਨੀਆ ਗਾਂਧੀ ਕੋਰੋਨਾ ਤੋਂ ਪੀੜਤ ਹੈ ਤੇ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਸ ਨੂੰ ਹਸਪਤਾਲ ਵਿੱਚ ਨਿਗਰਾਨੀ ਹੇਠ ਰੱਖਿਆ ਜਾਵੇਗਾ।