by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਇਕ ਮਹੀਨੇ ''ਚ ਇਸ਼ਤਿਹਾਰਾਂ 'ਤੇ 24 ਕਰੋੜ ਰੁਪਏ ਖਰਚ ਕਰਕੇ ਲੋਕਾਂ ਨੂੰ 'ਮੂਰਖ' ਬਣਾਉਣ ਦਾ ਦੋਸ਼ ਲਗਾਇਆ ਹੈ।
ਅਕਾਲੀ ਦਲ ਦੇ ਮੁਖੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਮਾੜੀ ਕਾਰਗੁਜ਼ਾਰੀ ਨੂੰ ਛੁਪਾਉਣ ਲਈ ਮੁਹਿੰਮ ਚਲਾ ਕੇ ਪੰਜਾਬੀਆਂ ਨੂੰ "ਗੁੰਮਰਾਹ" ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨਾ ਸਿਰਫ਼ ਵਿਕਾਸ ਤੇ ਨੌਕਰੀਆਂ ਦੇ ਮੌਕੇ ਪੈਦਾ ਕਰਨ ਵਿੱਚ ਨਾਕਾਮ ਰਹੀ ਹੈ ਸਗੋਂ ਇਸ ਨੇ ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗੜਨ 'ਚ ਵੀ ਮੁੱਖ ਭੂਮਿਕਾ ਨਿਭਾਈ ਹੈ। ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਲਈ 23 ਜੂਨ ਨੂੰ ਜ਼ਿਮਨੀ ਚੋਣ ਹੋਵੇਗੀ। ਨਤੀਜੇ 26 ਜੂਨ ਨੂੰ ਐਲਾਨੇ ਜਾਣਗੇ। ।