by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ ਦੇ ਉੱਤਰ-ਪੂਰਬੀ ਰਾਜਾਂ 'ਚ ਭਾਰੀ ਮੀਂਹ, ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਹੜ੍ਹਾਂ, ਜ਼ਮੀਨ ਖਿਸਕਣ ਅਤੇ ਭਾਰੀ ਮੀਂਹ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਫਸਲਾਂ, ਸੜਕਾਂ, ਮਕਾਨਾਂ, ਰੇਲਾਂ ਦਾ ਵੀ ਨੁਕਸਾਨ ਹੋਇਆ ਹੈ। ਕਈ ਲੋਕ ਬੇਘਰ ਹੋ ਗਏ ਹਨ।
ਅਸਾਮ 'ਚ 12 ਅਤੇ ਮੇਘਾਲਿਆ ਵਿੱਚ 19 ਲੋਕਾਂ ਦੀ ਹੜ੍ਹ ਕਾਰਨ ਮੌਤ ਹੋ ਗਈ ਹੈ। ਪ੍ਰਸ਼ਾਸਨ ਲੋਕਾਂ ਨੂੰ ਰਾਹਤ ਕੈਂਪਾਂ 'ਚ ਭੇਜਣ 'ਚ ਲੱਗਾ ਹੋਇਆ ਹੈ। ਅਸਾਮ 'ਚ ਹੜ੍ਹ ਕਾਰਨ 30 ਲੱਖ ਲੋਕ ਪ੍ਰਭਾਵਿਤ ਹੋਏ ਹਨ। ਅਸਾਮ ਦੇ ਹੋਜਈ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਪਲਟ ਗਈ, ਜਿਸ ਵਿੱਚ ਸਵਾਰ ਤਿੰਨ ਬੱਚੇ ਲਾਪਤਾ ਹੋ ਗਏ ਜਦਕਿ 21 ਹੋਰਾਂ ਨੂੰ ਬਚਾ ਲਿਆ ਗਿਆ। ਮੌਸਮ ਵਿਭਾਗ ਮੁਤਾਬਕ ਅਸਾਮ 'ਚ ਅਜੇ ਸਥਿਤੀ 'ਚ ਸੁਧਾਰ ਨਹੀਂ ਹੋਵੇਗਾ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।