by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਕਾਰਤੇ ਪਰਵਾਨ ਦੇ ਗੁਰਦੁਆਰੇ 'ਤੇ ਹੋਏ ਹਮਲੇ ਤੋਂ ਬਾਅਦ ਅਫਗਾਨਿਸਤਾਨ ਦੇ ਸਿੱਖਾਂ ਦੀ ਸ਼ਰਨ ਲਈ ਬੇਨਤੀ ਤੋਂ ਬਾਅਦ ਭਾਰਤ ਨੇ ਵੱਡਾ ਕਦਮ ਚੁੱਕਿਆ ਹੈ। ਗ੍ਰਹਿ ਮੰਤਰਾਲੇ ਨੇ ਅਫਗਾਨਿਸਤਾਨ 'ਚ 100 ਤੋਂ ਵੱਧ ਸਿੱਖਾਂ ਤੇ ਹਿੰਦੂਆਂ ਨੂੰ ਪਹਿਲ ਦੇ ਆਧਾਰ 'ਤੇ ਈ-ਵੀਜ਼ਾ ਦਿੱਤਾ ਹੈ।
ਭਾਰਤ ਸਰਕਾਰ ਦੁਆਰਾ ਜਾਰੀ ਕੀਤਾ ਗਿਆ ਈ-ਵੀਜ਼ਾ ਔਨਲਾਈਨ ਐਪਲੀਕੇਸ਼ਨ ਰਾਹੀਂ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਦੌਰਾਨ ਵੀ ਪਿਛਲੇ ਸਾਲ 15 ਅਗਸਤ ਨੂੰ ਗ੍ਰਹਿ ਮੰਤਰਾਲੇ ਵੱਲੋਂ ਈ-ਵੀਜ਼ਾ ਜਾਰੀ ਕੀਤਾ ਗਿਆ ਸੀ। ਦੱਸ ਦੇਈਏ ਕਿ ਸ਼ਨੀਵਾਰ ਨੂੰ ਹੋਏ ਇਸ ਹਮਲੇ ਵਿੱਚ ਇੱਕ ਸਿੱਖ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਸੱਤ ਹੋਰ ਜ਼ਖਮੀ ਹੋ ਗਏ ਸਨ।