by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਅਖਬਾਰ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ 'ਚ ਚਾਰ ਦਿਨਾਂ ਦੀ ਪੁੱਛਗਿੱਛ ਤੋਂ ਬਾਅਦ ਫਿਰ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਦਫਤਰ 'ਚ ਪੇਸ਼ ਹੋਏ ਅਤੇ ਜਾਂਚ ਏਜੰਸੀ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਰਾਹੁਲ ਗਾਂਧੀ ਕੇਂਦਰੀ ਦਿੱਲੀ ਦੇ ਏਪੀਜੇ ਅਬਦੁਲ ਕਲਾਮ ਰੋਡ 'ਤੇ ਸਥਿਤ ਈਡੀ ਹੈੱਡਕੁਆਰਟਰ 'ਤੇ ਸੀਆਰਪੀਐਫ ਦੇ ਜਵਾਨਾਂ ਦੀ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਨਾਲ ਪਹੁੰਚੇ। ਕੇਂਦਰੀ ਜਾਂਚ ਏਜੰਸੀ ਦੇ ਦਫ਼ਤਰ ਦੇ ਆਲੇ-ਦੁਆਲੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨ ਵੱਡੀ ਗਿਣਤੀ ਵਿਚ ਤਾਇਨਾਤ ਕੀਤੇ ਗਏ ਹਨ ।