by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨੈਸ਼ਨਲ ਹੈਰਾਲਡ ਅਖਬਾਰ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ 'ਚ ਕਾਂਗਰਸ ਨੇ ਕੇਂਦਰ ਸਰਕਾਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਆਪਣੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੋਂ ਪੰਜ ਦਿਨ ਦੀ ਪੁੱਛਗਿੱਛ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜਦੋਂ ਇਹ 'ਭਾਰਤ ਜੋੜੋ' ਦੀ ਗੱਲ ਕਰ ਰਹੀ ਹੈ ਤਾਂ ਪ੍ਰਧਾਨ ਮੰਤਰੀPM ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ 'ਰਾਹੁਲ ਗਾਂਧੀ ਤੋੜੋ', 'ਸੋਨੀਆ ਗਾਂਧੀ ਤੋੜੋ' ਅਤੇ 'ਕਾਂਗਰਸ ਤੋੜੋ' ਦੀ ਸਾਜਿਸ਼ 'ਚ ਲੱਗੇ ਹਨ।
ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਹ ਵੀ ਦੱਸਿਆ ਕਿ ਕਾਂਗਰਸ ਦੇ ਸੰਸਦ ਮੈਂਬਰ ਤੇ ਵਿਧਾਇਕ ਰਾਹੁਲ ਗਾਂਧੀ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਪਾਰਟੀ ਹੈੱਡਕੁਆਰਟਰ 'ਤੇ ਇਕੱਠੇ ਹੋਏ ਹਨ, ਜਿੱਥੇ ਉਹ ਕੇਂਦਰ ਸਰਕਾਰ ਦੀ 'ਸਾਜ਼ਿਸ਼' ਦਾ ਵਿਰੋਧ ਵੀ ਕਰਨਗੇ।