by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੇ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਪਿੰਡ ਘਰਾਚੋਂ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪਾਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਇਸ ਚੋਣ 'ਚ ਉਨ੍ਹਾਂ ਦੀ ਹੀ ਜਿੱਤ ਹੋਵੇਗੀ।
ਜਿਕਰਯੋਗ ਹੈ ਕਿ ਸੰਗਰੂਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਹੋ ਰਹੀ ਹੈ। ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਜੋ ਸ਼ਾਮ 6 ਵਜੇ ਤੱਕ ਚੱਲੇਗਾ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ 'ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ ।ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। ਸੰਗਰੂਰ ਸੀਟ 'ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ। ਜਿਸ 'ਚ 8 ਲੱਖ 30 ਹਜ਼ਾਰ 56 ਪੁਰਸ਼ ਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ।