by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਾਛੀਵਾੜਾ’ ਖੇਤੀਬਾੜੀ ਸਹਿਕਾਰੀ ਵਿਕਾਸ ਬੈਂਕ ਦੇ ਨਵੇਂ ਬਣੇ ਚੇਅਰਮੈਨ ਤੇ ‘ਆਪ’ ਪਾਰਟੀ ਦੇ ਸੀਨੀਅਰ ਆਗੂ ਅਜੈਪਾਲ ਸਿੰਘ ਗਿੱਲ ਨੇ ਆਪਣੀ ਕੋਠੀ 'ਚ ਹੀ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਘਰ 'ਚ ਉਨ੍ਹਾਂ ਦੀ ਪਤਨੀ ਤੇ ਬੇਟੀ ਹੀ ਸੀ ਅਤੇ ਉਹ ਰੋਜ਼ਾਨਾ ਦੀ ਤਰ੍ਹਾਂ ਸੌਣ ਲਈ ਆਪਣੇ ਕਮਰੇ 'ਚ ਚਲੇ ਗਏ।
ਸਵੇਰੇ ਜਦੋਂ ਉਹ ਆਪਣੇ ਕਮਰੇ ਤੋਂ ਬਾਹਰ ਨਾ ਆਏ ਤਾਂ ਪਤਨੀ ਦੇ ਦਰਵਾਜ਼ਾ ਖੜਕਾਉਣ ’ਤੇ ਵੀ ਉਨ੍ਹਾਂ ਨਾ ਖੋਲ੍ਹਿਆ। ਪਤਨੀ ਵਲੋਂ ਖਿੜਕੀ ’ਚੋਂ ਦੇਖਿਆ ਤਾਂ ਉਨ੍ਹਾਂ ਦੇ ਪਤੀ ਅਜੈਪਾਲ ਗਿੱਲ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।