by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਜੰਡਿਆਲਾ ਤੋਂ ਇਕ ਨੂੰਹ ਵਲੋਂ ਆਪਣੇ ਸਹੁਰੇ ’ਤੇ ਉਸ ਨਾਲ ਜ਼ਬਰਦਸਤੀ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਦੇ ਦੋਸ਼ ਲਗਾਏ ਗਏ ਹਨ। ਪੀੜਤ ਨੂੰਹ ਨੇ ਦੱਸਿਆ ਕਿ ਉਸ ਦੇ ਸਹੁਰੇ ਵੱਲੋਂ ਲਗਾਤਾਰ ਹੀ ਉਸਨੂੰ ਨਾਲ ਛੇੜਖਾਨੀ ਕੀਤੀ ਜਾਂਦੀ ਸੀ, ਜਿਸ ਕਰਕੇ ਉਹ ਬਹੁਤ ਪਰੇਸ਼ਾਨ ਸੀ। ਇਸ ਅੱਤਿਆਚਾਰ ਤੋਂ ਦੁਖੀ ਹੋ ਕੇ ਨੂੰਹ ਪੇਕੇ ਚਲੀ ਗਈ। ਸਹੁਰੇ ਪਰਿਵਾਰ ਦੇ ਕੁਝ ਮੈਂਬਰਾਂ ਨੇ ਉਸ ਦੇ ਪੇਕੇ ਘਰ ਅਗੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।