by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਸੰਗਰੂਰ ਜ਼ਿਮਨੀ ਚੋਣਾਂ ਵਿਚ ਜਿੱਤ ਦੇ ਨੇੜੇ ਹਨ। ਸਿਮਰਨਜੀਤ ਸਿੰਘ ਮਾਨ 7052 ਵੋਟਾਂ ਨਾਲ ਅੱਗੇ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਤੇ ਲਿਖਿਆ ਹੈ- 'ਸੰਗਰੂਰ ਜ਼ਿਮਨੀ ਚੋਣ 'ਚ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰੋ। ਸਿਮਰਨਜੀਤ ਸਿੰਘ ਮਾਨ ਜੀ ਨੂੰ ਜਿੱਤ ਲਈ ਮੇਰੀਆਂ ਬਹੁਤ ਬਹੁਤ ਮੁਬਾਰਕਾਂ। ਮੈਨੂੰ ਯਕੀਨ ਹੈ ਕਿ ਉਹ ਆਪਣੀ ਨਵੀਂ ਭੂਮਿਕਾ ਵਿੱਚ ਪੰਜਾਬ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ।