ਸਿੱਧੂ ਮੂਸੇਵਾਲਾ ਕਤਲ ਕੇਸ: ਲਾਰੈਂਸ ਬਿਸ਼ਨੋਈ ਦਾ ਅੰਮ੍ਰਿਤਸਰ ਪੁਲਿਸ ਨੂੰ ਮਿਲਿਆ 8 ਦਿਨਾਂ ਦਾ ਰਿਮਾਂਡ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸੋਮਵਾਰ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸਖ਼ਤ ਸੁਰੱਖਿਆ ਵਿਚਕਾਰ ਖਰੜ ਤੋਂ ਮਾਨਸਾ ਅਦਾਲਤ 'ਚ ਪੇਸ਼ ਕੀਤਾ ਗਿਆ। ਉਥੋਂ ਅੰਮ੍ਰਿਤਸਰ ਪੁਲੀਸ ਨੇ ਲਾਰੇਂਸ ਬਿਸ਼ਨੋਈ ਦਾ 8 ਦਿਨਾਂ ਦਾ ਰਿਮਾਂਡ ਮੰਗਿਆ ਤੇ ਅਦਾਲਤ ਨੇ ਇਹ ਮਨਜ਼ੂਰ ਕਰ ਲਿਆ।

ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕਰਨ ਤੋਂ ਬਾਅਦ ਅੰਮ੍ਰਿਤਸਰਪੁਲੀਸ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਰਵਾਨਾ ਹੋ ਗਈ। ਲਾਰੇਂਸ ਨੂੰ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਪੁਲਿਸ ਨੇ ਪੇਸ਼ੀ ਲਈ ਅਦਾਲਤ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ।

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਲਾਰੈਂਸ ਗੈਂਗ ਨੇ ਗਾਇਕ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਸੀ। ਲਾਰੈਂਸ ਬਿਸ਼ਨੋਈ ਦਾ ਨਾਂ ਕਤਲ ਕੇਸ 'ਚ ਹੋਈਆਂ ਗ੍ਰਿਫ਼ਤਾਰੀਆਂ ਵਿੱਚ ਵਾਰ-ਵਾਰ ਆ ਰਿਹਾ ਸੀ।