by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਗਏ ਪਿੰਡ ਅਕਬਰਪੁਰ ਦੇ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਰਵੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਸਤਨਾਮ ਸਿੰਘ (26) ਨੂੰ 5 ਸਾਲ ਪਹਿਲਾਂ ਅਮਰੀਕਾ ਭੇਜਿਆ ਸੀ।
ਉਨ੍ਹਾਂ ਨੂੰ ਆਪਣੇ ਕਿਸੇ ਰਿਸ਼ਤੇਦਾਰ ਦਾ ਫ਼ੋਨ ਆਇਆ ਕਿ ਉਨ੍ਹਾਂ ਦੇ ਲੜਕੇ ਦਾ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ ।