by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ 'ਚ ਇਕ ਔਰਤ ਨੇ ਆਪਣੇ ਜਵਾਈ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਅਧਿਕਾਰੀ ਪਰਵਤ ਸਿੰਘ ਨੇ ਦੱਸਿਆ ਕਿ ਸੱਸ ਤੇ ਜਵਾਈ ਦਰਮਿਆਨ ਪ੍ਰੇਮ ਪ੍ਰਸੰਗ ਦਾ ਮਾਮਲਾ ਸਾਹਮਣੇ ਆਇਆ ਹੈ।
ਥਾਣਾ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ 'ਚ ਪਹਿਲੀ ਨਜ਼ਰ ਪ੍ਰੇਮ ਪ੍ਰਸੰਗ ਦੀ ਗੱਲ ਸਾਹਮਣੇ ਆ ਰਹੀ ਹੈ। ਪੁਲਅਧਿਕਾਰੀ ਨੇ ਮ੍ਰਿਤਕਾਂ ਦੀ ਪਛਾਣ ਹੋਤਾਰਾਮ ਭੀਲ (25) ਅਤੇ ਦਰੀਆ (38) ਵਜੋਂ ਕੀਤੀ ਹੈ। ਨੌਜਵਾਨ ਤੇ ਉਸ ਦੀ ਸੱਸ ਬਿਨਾਂ ਕਿਸੇ ਨੂੰ ਦੱਸੇ ਘਰੋਂ ਚਲੇ ਗਏ ਤੇ ਦਰੱਖਤ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।