by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਇਸ ਸਾਲ ਕੁੱਲ 3,01,700 ਵਿਦਿਆਰਥੀਆਂ ਨੇ ਪ੍ਰੀਖਿਆ 'ਚ ਭਾਗ ਲਿਆ। ਇਸ 'ਚੋਂ 96.96 ਫੀਸਦੀ ਵਿਦਿਆਰਥੀ ਪਾਸ ਹੋਏ ਹਨ।
ਪੰਜਾਬ ਬੋਰਡ 12ਵੀਂ ਦਾ ਨਤੀਜਾ ਜਾਰੀ ਕਰ ਦਿੱਤਾ ਗਿਆ ਹੈ। ਇਸ ਸਾਲ ਦੇ ਨਤੀਜੇ 'ਚ ਲੜਕੀਆਂ ਨੇ ਜਿੱਤ ਹਾਸਲ ਕੀਤੀ ਹੈ। ਪਹਿਲੀਆਂ ਤਿੰਨ ਟਾਪਰ ਲੜਕੀਆਂ ਅਰਸ਼ਦੀਪ ਕੌਰ, ਅਰਸ਼ਪ੍ਰੀਤ ਕੌਰ, ਕੁਲਵਿੰਦਰ ਕੌਰ ਰਹੀਆਂ ਅਤੇ ਤਿੰਨੋਂ ਲੜਕੀਆਂ ਨੇ 99.40 ਫੀਸਦੀ ਬਰਾਬਰ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ।