ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਭ ਤੋਂ ਵੱਡੀ ਚੋਣ ਗਾਰੰਟੀ ਦੇ ਤਹਿਤ ਔਰਤਾਂ ਨੂੰ ਜਲਦ ਹੀ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਬਜਟ ਸੈਸ਼ਨ ਦੌਰਾਨ CM ਮਾਨ ਨੇ ਕਿਹਾ ਕਿ ਮੈਂ ਇਸ ਮਾਣਮੱਤੀ ਸਦਨ 'ਚ ਪ੍ਰਣ ਲੈਂਦਾ ਹਾਂ ਕਿ ਭ੍ਰਿਸ਼ਟ ਸਿਆਸਤਦਾਨ ਭਾਵੇਂ ਕਿਸੇ ਵੀ ਵੱਡੀ ਜਾਂ ਛੋਟੀ ਸਿਆਸੀ ਪਾਰਟੀ 'ਚ ਸ਼ਾਮਲ ਹੋ ਜਾਣ ਪਰ ਮੇਰੀ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਆਂ ਨਾਲ ਕੀਤੇ ਗਏ ਭ੍ਰਿਸ਼ਟਾਚਾਰ ਤੇ ਗੁਨਾਹਾਂ ਦੀ ਪੈਰਵੀ ਕੀਤੀ ਜਾਵੇਗੀ।
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਮੁਹੱਈਆ ਕਰਵਾਏਗੀ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਪੈਸਾ ਬੇਰਹਿਮੀ ਨਾਲ ਲੁੱਟਣ ਵਾਲੇ ਹੁਣ ਆਪਣੇ ਗੁਨਾਹਾਂ ਦੀ ਸਜ਼ਾ ਤੋਂ ਬਚਣ ਲਈ ਪਨਾਹ ਲੈਂਦੇ ਹਨ। ਜਿਨ੍ਹਾਂ ਸਿਆਸਤਦਾਨਾਂ ਦਾ ਨਾਂ ਭ੍ਰਿਸ਼ਟਾਚਾਰ 'ਚ ਨਹੀਂ ਆਇਆ, ਉਹ ਵੀ ਅਦਾਲਤਾਂ ਦੀ ਸ਼ਰਨ ਲੈਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੇ ਮਨਾਂ 'ਚ ਹੋਏ ਅਪਰਾਧਾਂ ਦਾ ਡਰ ਹੈ।