by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਮੈਡੀਕਲ ਕਰਵਾ ਕੇ ਮਾਨਸਾ ਕੋਰਟ 'ਚ ਪੇਸ਼ ਕੀਤਾ ਜਾਵੇਗਾ। ਜੱਗੂ ਭਗਵਾਨਪੁਰੀਆ ਨੂੰ ਮਾਨਸਾ CIA ਸਟਾਫ਼ 'ਚ ਰੱਖਿਆ ਗਿਆ। ਸਿੱਧੂ ਮੂਸੇਵਾਲਾ ਕਤਲਕਾਂਡ 'ਚ ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕਰੇਗੀ।
ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਟ੍ਰਾਂਜ਼ਿਟ ਰਿਮਾਂਡ ਦਿੱਤਾ। ਪੰਜਾਬ ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰ ਸਖਤ ਸੁਰੱਖਿਆ ਵਿਚਾਲੇ ਮਾਨਸਾ ਲੈ ਕੇ ਆਈ। ਗੈਂਗਸਟਰ ਜੱਗੂ ਭਗਵਾਨਪੁਰੀਆ ਦਿੱਲੀ ਦੀ ਤਿਹਾੜ ਜੇਲ੍ਹ ਚ ਬੰਦ ਸੀ।