by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ PAP ਕੰਪਲੈਕਸ ਦੀਆਂ ਕੰਧਾਂ ’ਤੇ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਲਿਖੇ ਮਿਲੇ ਹਨ। ਪੰਜਾਬ ਪੁਲਿਸ ਦੇ ਪੀ. ਏ. ਪੀ. ਕੰਪਲੈਕਸ ਦੇ ਬਾਹਰ ਗੁਰਪਤਵੰਤ ਸਿੰਘ ਪੰਨੂੰ ਵੱਲੋਂ ਖ਼ਾਲਿਸਤਾਨੀ ਨਾਅਰੇ ਲਿਖਵਾਉਣਾ ਪੁਲਿਸ ਦੀ ਨਿਗਰਾਨੀ ’ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰ ਰਿਹਾ ਹੈ। ਡੀ. ਸੀ. ਪੀ. ਜਗਮੋਹਨ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।