by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ 'ਚ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਕੇਂਦਰ ਸਰਕਾਰ ਵੱਲੋਂ ਬਦਲੇ ਜਾ ਰਹੇ ਦਰਜੇ ਦੇ ਖ਼ਿਲਾਫ਼ ਮਤਾ ਪੇਸ਼ ਕੀਤਾ। ਮਤੇ ਉੱਤੇ ਬੋਲਦਿਆਂ ਉਚੇਰੀ ਸਿੱਖਿਆ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਤੇ ਇਹ ਸਾਡੇ ਪੰਜਾਬੀਆਂ ਦੀ ਹੋਂਦ ਹੈ। ਮਤਾ ਲਿਆਉਣ ਦੀ ਬਜਾਏ ਪੰਜਬ ਸਰਕਾਰ ਨੂੰ ਹਾਈਕੋਰਟ ਵਿਚ ਪੱਖ ਰੱਖਣਾ ਚਾਹੀਦਾ ਹੈ।
ਜਿਕਰਯੋਗ ਹੈ ਕਿ ਅਗਨੀਪਥ ਯੋਜਨਾ ਦੇ ਖਿਲਾਫ ਪੰਜਾਬ 'ਚ ਵਿਰੋਧ ਪ੍ਰਦਰਸ਼ਨ ਤੇਜ਼ ਹੋਣ ਦੀ ਸੰਭਾਵਨਾ ਹੈ। CM ਮਾਨ ਨੇ ਅਗਨੀਪਥ ਸਕੀਮ ਖਿਲਾਫ ਮਤਾ ਪਾਸ ਕਰ ਦਿੱਤਾ ਹੈ । ਪੰਜਾਬ ਵਿਧਾਨ ਸਭਾ 'ਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਨਵੀਂ ਸਕੀਮ ਬਾਰੇ ਚਰਚਾ ਕੀਤੀ ਗਈ। ਵਿਰੋਧੀ ਧਿਰ ਨੇ ਵੀ ਇਸ ਦਾ ਸਮਰਥਨ ਕੀਤਾ ਹੈ।