by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ CM ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਆਪਣਾ 30 ਦਿਨਾਂ ਦਾ ਕਾਰਜਕਾਲ ਪੂਰਾ ਕਰ ਲਿਆ ਹੈ। ਇਸ ਨਾਲ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਆਮ ਲੋਕਾਂ ਨੂੰ ਦਿੱਤੀ ਪਹਿਲੀ ਗਰੰਟੀ ਵੀ ਪੂਰੀ ਕਰ ਦਿੱਤੀ ਹੈ। ਮੁੱਖ ਮੰਤਰੀ ਨੇ 1 ਜੁਲਾਈ ਤੋਂ ਰਾਜ 'ਚ ਘਰੇਲੂ ਖਪਤਕਾਰਾਂ ਦੀਆਂ ਸਾਰੀਆਂ ਸ਼੍ਰੇਣੀਆਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਸੂਬੇ 'ਚ ਕਿਸਾਨਾਂ ਨੂੰ ਪਹਿਲਾਂ ਹੀ ਦਿੱਤੀ ਜਾ ਰਹੀ ਮੁਫਤ ਬਿਜਲੀ ਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਬੀਪੀਐਲ ਪਰਿਵਾਰਾਂ ਨੂੰ 200 ਮੁਫਤ ਯੂਨਿਟ ਦੇਣ ਦੀ ਸਕੀਮ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਖ਼ਜ਼ਾਨੇ 'ਚ ਕੋਈ ਕਮੀ ਨਹੀਂ ਹੈ, ਬੱਸ ਨੀਅਤ ਸਾਫ਼ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖਜ਼ਾਨਾ ਵੀ ਭਰਿਆ ਜਾਵੇਗਾ ਤੇ ਲੋਕਾਂ ਦਾ ਹਿੱਸਾ ਵੀ ਉਨ੍ਹਾਂ ਨੂੰ ਵਾਪਸ ਕੀਤਾ ਜਾਵੇਗਾ।