by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ 'ਚ ਸੰਗਤਾਂ ਨੇ ਹੰਗਾਮਾ ਕੀਤਾ। ਹਾਲ'ਚ ਆਰਾਮ ਕਰ ਰਹੇ ਸ਼ਰਧਾਲੂਆਂ ਲਈ ਚੱਲ ਰਹੇ ਪੱਖੇ ਬੰਦ ਕਰਨ ਨੂੰ ਲੈ ਕੇ ਵਿਵਾਦ ਹੋ ਗਿਆ। ਸ਼ਰਧਾਲੂਆਂ ਨੇ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਤੇ ਅਧਿਕਾਰੀਆਂ ਖਿਲਾਫ ਭਾਰੀ ਗੁੱਸਾ ਕੱਢਿਆ।
ਉਨ੍ਹਾਂ ਦੱਸਿਆ ਕਿ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ ਹੋਏ ਸਨ। ਸਵੇਰੇ ਮੱਥਾ ਟੇਕਣ ਤੋਂ ਬਾਅਦ ਉਹ ਹਾਲ 'ਚ ਆਰਾਮ ਕਰ ਰਹੇ ਸਨ ਪਰ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਨੇ ਸੰਗਤਾਂ ਨੂੰ ਹਾਲ 'ਚੋਂ ਬਾਹਰ ਕੱਢ ਦਿੱਤਾ ਤੇ ਪੱਖੇ ਬੰਦ ਕਰ ਦਿੱਤੇ।
ਸੇਵਾਦਾਰਾਂ ਦਾ ਕਹਿਣਾ ਹੈ ਕਿ ਪੱਖੇ ਬੰਦ ਕਰਨ ਦਾ ਹੁਕਮ ਉੱਪਰੋਂ ਆਇਆ ਹੈ। ਸ਼ਰਧਾਲੂਆਂ ਨੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਕਿਸੇ ਵੀ ਅਧਿਕਾਰੀ ਨੇ ਇਸ ਮਾਮਲੇ ਸਬੰਧੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।