by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਲਤਾਨਪੁਰ 'ਚ ਇੱਕ ਬੇਕਾਬੂ ਟਰੇਲਰ ਨੇ ਇੱਕ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਈ-ਰਿਕਸ਼ਾ ਸਵਾਰ ਔਰਤ ਸਮੇਤ 6 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਸਾਰੇ 8 ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ ਹੈ । ਦੱਸ ਦੇਈਏ ਕਿ ਸਾਰੇ 8 ਲੋਕ ਬੈਟਰੀ ਰਿਕਸ਼ਾ 'ਤੇ ਸਵਾਰ ਹੋ ਕੇ ਗੋਸਾਈਗੰਜ ਥਾਣਾ ਖੇਤਰ ਦੇ ਹਿਆਤਨਗਰ 'ਚ ਆਪਣੇ ਰਿਸ਼ਤੇਦਾਰ ਦੇ ਘਰ ਮਿੱਟੀ ਪਾਉਣ ਜਾ ਰਹੇ ਸਨ ।ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਘਟਨਾ ਦੇ ਜਾਂਚ ਕੀਤੀ ਜਾ ਰਹੀ ਹੈ।