by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਮਨੀ ਲਾਂਡਰਿੰਗ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਹੈ। ਰੈਗੂਲਰ ਜ਼ਮਾਨਤ 'ਤੇ ਹਨੀ ਤੇ ਈਡੀ ਦਾ ਪੱਖ ਸੁਣਨ ਤੋਂ ਬਾਅਦ ਹਾਈਕੋਰਟ ਨੇ ਹਨੀ ਦੀ ਜ਼ਮਾਨਤ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ ਕਿ ਹਨੀ ਨੂੰ ਇਸ ਮਾਮਲੇ 'ਚ ਰੈਗੂਲਰ ਜ਼ਮਾਨਤ ਮਿਲੇਗੀ ਜਾਂ ਨਹੀਂ। ਭੁਪਿੰਦਰ ਸਿੰਘ ਹਨੀ ਹਿਰਾਸਤ 'ਚ ਹੈ। ਹਨੀ ਨੂੰ ਪਿਛਲੇ ਸਾਲ 30 ਨਵੰਬਰ ਨੂੰ ਈਡੀ ਵੱਲੋਂ FIR ਦਰਜ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ।