by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਤੋਂ ਜਬਲਪੁਰ ਜਾ ਰਹੇ ਸਪਾਈਸਜੈੱਟ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। ਜਾਣਕਾਰੀ ਅਨੁਸਾਰ ਜਦੋਂ ਜਹਾਜ਼ ਨੇ ਉਡਾਨ ਭਰੀ ਤਾਂ ਕੁਝ ਦੇਰ ਬਾਅਦ ਉਸ ਦੇ ਅੰਦਰ ਕਾਲਾ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਧੂੰਏਂ ਨੂੰ ਦੇਖ ਕੇ ਸਾਰੇ ਯਾਤਰੀ ਘਬਰਾ ਗਏ ਤੇ ਪਾਇਲਟ ਨੇ ਵਾਪਸ ਮੁੜ ਕੇ ਦਿੱਲੀ 'ਚ ਐਮਰਜੈਂਸੀ ਲੈਂਡਿੰਗ ਕਰਵਾਉਣ ਦਾ ਫੈਸਲਾ ਕੀਤਾ। ਸਾਰੇ ਯਾਤਰੀ ਸੁਰੱਖਿਅਤ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਜਹਾਜ਼ 'ਚ 50 ਤੋਂ ਵੱਧ ਯਾਤਰੀ ਸਵਾਰ ਸਨ। ਜਦੋਂ ਇਹ ਹਾਦਸਾ ਵਾਪਰਿਆ ਤਾਂ ਜਹਾਜ਼ 5000 ਫੁੱਟ ਦੀ ਉਚਾਈ 'ਤੇ ਉੱਡ ਰਿਹਾ ਸੀ, ਜਦੋਂ ਅਚਾਨਕ ਧੂੰਆਂ ਨਿਕਲਣ ਲੱਗਾ।