by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ 'ਚ ਕੋਵਿਡ-19 ਵਾਇਰਸ ਹੌਲੀ-ਹੌਲੀ ਫਿਰ ਤੋਂ ਵੱਧ ਰਿਹਾ ਹੈ। 24 ਘੰਟਿਆਂ 'ਚ ਨਵੇਂ ਮਰੀਜ਼ਾਂ ਦੀ ਗਿਣਤੀ ਤੋਂ ਲਗਾਇਆ ਗਿਆ ਹੈ। ਭਾਰਤ 'ਚ ਕੋਵਿਡ-19 ਦੇ 17,092 ਨਵੇਂ ਕੇਸਾਂ ਦੇ ਆਉਣ ਨਾਲ ਸੰਕਰਮਣ ਦੇ ਕੁੱਲ ਮਾਮਲਿਆਂ ਦੀ ਗਿਣਤੀ 4,34,86,326 ਹੋ ਗਈ ਹੈ। ਇਸ ਦੇ ਨਾਲ ਹੀ, ਕੋਰੋਨਾ ਵਾਇਰਸ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 1,09,568 ਹੋ ਗਈ ਹੈ।
24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 2,379 ਕੇਸਾਂ ਦਾ ਵਾਧਾ ਹੋਇਆ ਹੈ। ਰੋਜ਼ਾਨਾ ਇਨਫੈਕਸ਼ਨ ਦਰ 4.14 ਫੀਸਦੀ ਅਤੇ ਹਫਤਾਵਾਰੀ ਇਨਫੈਕਸ਼ਨ ਦਰ 3.56 ਫੀਸਦੀ ਸੀ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,28,51,590 ਹੋ ਗਈ ਹੈ ।