by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਸ਼ਟਰਪਤੀ ਚੋਣਾਂ ਤੋਂ ਬਾਅਦ ਦੇਸ਼ ਦਾ ਅਗਲਾ ਉਪ ਰਾਸ਼ਟਰਪਤੀ ਵੀ ਚੁਣਿਆ ਜਾਣਾ ਹੈ। ਨਾਮਜ਼ਦਗੀਆਂ ਦੀ ਪ੍ਰਕਿਰਿਆ 5 ਜੁਲਾਈ ਨੂੰ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਸ਼ੁਰੂ ਹੋਵੇਗੀ ਤੇ 19 ਜੁਲਾਈ ਤੱਕ ਚੱਲੇਗੀ।
6 ਅਗਸਤ ਨੂੰ ਵੋਟਾਂ ਪੈਣਗੀਆਂ ਅਤੇ ਉਸੇ ਦਿਨ ਵੋਟਾਂ ਦੀ ਗਿਣਤੀ ਵੀ ਹੋਵੇਗੀ। ਮੌਜੂਦਾ ਉਪ ਰਾਸ਼ਟਰਪਤੀ ਦਾ ਕਾਰਜਕਾਲ 11 ਅਗਸਤ ਨੂੰ ਖਤਮ ਹੋਵੇਗਾ। ਇਸ ਲਈ ਇਸ ਤੋਂ ਪਹਿਲਾਂ ਦੇਸ਼ ਦਾ ਨਵਾਂ ਉਪ ਰਾਸ਼ਟਰਪਤੀ ਵੀ ਚੁਣਿਆ ਜਾਵੇਗਾ।
ਜਿਕਰਯੋਗ ਹੈ ਕਿ ਕਾਂਗਰਸ 'ਚ ਰਹਿੰਦੇ ਹੋਏ ਵੀ ਕੈਪਟਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚੰਗੇ ਸਬੰਧ ਰਹੇ ਹਨ। ਪਾਰਟੀਆਂ ਦੇ ਰਲੇਵੇਂ ਨਾਲ ਹੀ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕਰ ਦਿੱਤਾ ਜਾਵੇਗਾ।