by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਲਤਾਨਪੁਰ ਲੋਧੀ ਇਕ ਪਰਿਵਾਰ ਦੇ 5 ਜੀਅ ਕਥਿਤ ਤੌਰ 'ਤੇ ਕਿਰਲੀ ਵਾਲੀ ਜ਼ਹਿਰੀਲੀ ਚਾਹ ਪੀਣ ਨਾਲ ਬੀਮਾਰ ਹੋ ਗਏ, ਜਿੰਨਾ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਲਾਜ ਦੌਰਾਨ ਛੋਟੇ ਦੋ ਬੱਚਿਆਂ ਦੀ ਮੌਤ ਹੋ ਗਈ ਹੈ। ਮ੍ਰਿਤਕ ਬੱਚਿਆਂ ਦੀ ਪਛਾਣ ਸ਼ਿਵਰਾਜ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਤਕੀਆਂ ਉਮਰ (6) ਸਾਲ ਅਤੇ ਦਮਨਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਹੋਈ ਹੈ।