by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ 'ਚ ਤੇਜ਼ ਰਫਤਾਰ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਸਿੱਧੀ ਦਰੱਖਤ ਨਾਲ ਜਾ ਟਕਰਾਈ। ਇਸ ਦਰਦਨਾਕ ਹਾਦਸੇ 'ਚ ਕਾਰ 'ਚ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਹਾਦਸੇ 'ਚ ਦੋ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ।
ਮ੍ਰਿਤਕਾਂ ਦੀ ਪਛਾਣ ਪਿੰਡ ਕਿਤਲਾਣਾ ਵਾਸੀ ਰਾਜਿੰਦਰ ਅਤੇ ਵਿਕਾਸ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਵਿਫਟ ਕਾਰ 'ਚ ਸਵਾਰ ਚਾਰੇ ਨੌਜਵਾਨ ਪਿੰਡ ਰੁੜੋਲ 'ਚ ਇਕ ਵਿਆਹ ਸਮਾਗਮ 'ਚ ਗਏ ਹੋਏ ਸਨ।ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।