by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਤੋਂ ਦੁਬਈ ਜਾ ਰਹੀ ਸਪਾਈਸ ਜੈੱਟ ਦੀ ਫਲਾਈਟ ਐੱਸਜੀ-11 'ਚ ਤਕਨੀਕੀ ਖਰਾਬੀ ਆਉਣ ਤੋਂ ਬਾਅਦ ਇਸ ਦੀ ਕਰਾਚੀ (ਪਾਕਿਸਤਾਨ) 'ਚ ਐਮਰਜੈਂਸੀ ਲੈਂਡਿੰਗ ਕੀਤੀ ਗਈ।
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸਪਾਈਸਜੈੱਟ ਦੇ ਬੁਲਾਰੇ ਨੇ ਦੱਸਿਆ ਕਿ ਲਾਈਟਾਂ 'ਚ ਤਕਨੀਕੀ ਖਰਾਬੀ ਕਾਰਨ ਸਪਾਈਸਜੈੱਟ ਬੀ737 ਜਹਾਜ਼ ਨੂੰ ਕਰਾਚੀ ਵੱਲ ਮੋੜ ਦਿੱਤਾ ਗਿਆ। ਜਹਾਜ਼ ਕਰਾਚੀ ਵਿੱਚ ਸੁਰੱਖਿਅਤ ਉਤਰ ਗਿਆ ਤੇ ਯਾਤਰੀਆਂ ਨੂੰ ਸੁਰੱਖਿਅਤ ਉਤਾਰ ਲਿਆ ਗਿਆ।