ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ ਹਨ। ਪੰਜਾਬ ਬੋਰਡ ਦੀ 10ਵੀਂ ਦੀ ਪ੍ਰੀਖਿਆ ਦੇਣ ਵਾਲੇ ਸਾਰੇ ਉਮੀਦਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹੋ ।
ਦੱਸ ਦੇਈਏ ਕਿ 10ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਨਹੀਂ ਆਵੇਗਾ। ਵਿਦਿਆਰਥੀ 6 ਜੁਲਾਈ, 2022 ਬੁੱਧਵਾਰ ਨੂੰ ਸਵੇਰੇ 8 ਵਜੇ ਤੋਂ ਆਪਣਾ ਨਤੀਜਾ ਦੇਖ ਸਕਣਗੇ। ਆਪਣੇ ਨਤੀਜੇ ਦੀ ਜਾਂਚ ਕਰਨ ਲਈ, ਵਿਦਿਆਰਥੀਆਂ ਨੂੰ ਅਧਿਕਾਰਤ ਵੈੱਬਸਾਈਟ 'ਤੇ ਆਪਣਾ ਰੋਲ ਨੰਬਰ ਅਤੇ ਜਨਮ ਮਿਤੀ ਦੇ ਵੇਰਵੇ ਦਰਜ ਕਰਕੇ ਲੌਗਇਨ ਕਰਨਾ ਹੋਵੇਗਾ।
ਇਸ ਸਾਲ 10ਵੀਂ ਦਾ ਨਤੀਜਾ ਬਹੁਤ ਵਧੀਆ ਰਿਹਾ ਹੈ। ਪੰਜਾਬ ਬੋਰਡ ਵੱਲੋਂ ਜਾਰੀ 10ਵੀਂ ਜਮਾਤ ਦੇ ਨਤੀਜੇ 'ਚ ਕੁੱਲ 97.94 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਇਸ ਵਾਰ ਪ੍ਰੀਖਿਆ ਦੇ ਨਤੀਜਿਆਂ ਵਿੱਚ ਲੜਕੀਆਂ ਦਾ ਦਬਦਬਾ ਰਿਹਾ ਹੈ। ਲੜਕੀਆਂ ਨੇ ਪਹਿਲੇ ਤਿੰਨ ਸਥਾਨਾਂ 'ਤੇ ਕਬਜ਼ਾ ਕੀਤਾ ਹੈ। ਕੁੱਲ 99.34 ਫੀਸਦੀ ਲੜਕੀਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਹੈ। ਇਸ ਦੇ ਨਾਲ ਹੀ ਲੜਕਿਆਂ ਦੀ ਸਫ਼ਲਤਾ 98.83 ਫ਼ੀਸਦੀ ਰਹੀ ਹੈ।