by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਇਕ ਹਸਪਤਾਲ ’ਚ ਪਾਰਕਿੰਗ ’ਚ ਮੋਟਰਸਾਈਕਲ ਖੜ੍ਹਾ ਕਰਨ ਨੂੰ ਲੈ ਕੇ ਵਿਵਾਦ ਹੋ ਗਿਆ। ਏ. ਐੱਸ. ਆਈ. ਬਿੰਦਰ ਸਿੰਘ ਨੇ ਦੱਸਿਆ ਕਿ ਆਦਮਪੁਰ ’ਚ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ। ਉਸ ਦੇ ਪਰਿਵਾਰ ਵਾਲੇ ਹਸਪਤਾਲ ਆਏ ਸਨ। ਇਥੇ ਉਕਤ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਸਬੰਧ ’ਚ ਦਿਓਲ ਨਗਰ ਦਾ ਰਹਿਣ ਵਾਲਾ ਇਕ ਵਿਅਕਤੀ ਆਇਆ ਸੀ।
ਉਸ ਨੇ ਆਪਣੀ ਬਾਈਕ ਹਸਪਤਾਲ ਦੀ ਪਾਰਕਿੰਗ ’ਚ ਖੜ੍ਹੀ ਕੀਤੀ ਸੀ। ਜਦੋਂ ਬਾਈਕ ਲੈਣ ਪਹੁੰਚਿਆ ਤਾਂ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।