by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁਖਤਾਰ ਅੱਬਾਸ ਨਕਵੀ ਮੋਦੀ ਸਰਕਾਰ ਦੇ ਪਾਰਟ ਵਨ ਤੇ ਪਾਰਟ 2 ਦੋਹਾਂ 'ਚ ਮੰਤਰੀ ਰਹਿ ਚੁੱਕੇ ਹਨ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਮੁਖਤਾਰ ਅੱਬਾਸ ਨਕਵੀ ਦੀ ਅਗਲੀ ਭੂਮਿਕਾ ਕੀ ਹੋਵੇਗੀ? ਮੁਖਤਾਰ ਅੱਬਾਸ ਨਕਵੀ ਭਾਜਪਾ ਦੇ ਸੀਨੀਅਰ ਨੇਤਾਵਾਂ 'ਚੋਂ ਇੱਕ ਹਨ। ਇੰਨਾ ਹੀ ਨਹੀਂ, ਉਹ ਘੱਟ ਗਿਣਤੀ ਭਾਈਚਾਰੇ ਤੋਂ ਆਉਣ ਵਾਲੇ ਭਾਜਪਾ ਦੇ ਸਭ ਤੋਂ ਸੀਨੀਅਰ ਨੇਤਾ ਵੀ ਹਨ। ਉਹ ਲਗਾਤਾਰ ਭਾਜਪਾ ਦਾ ਪੱਖ ਪੂਰਦਾ ਰਿਹਾ ਹੈ।
ਕੇਂਦਰ ਸਰਕਾਰ 'ਚ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਉਹ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ 'ਚ ਕੈਬਨਿਟ ਮੰਤਰੀ ਵਜੋਂ ਸ਼ਾਮਲ ਹੋਏ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਕਈ ਦਿਨਾਂ ਤੋਂ ਮੁਖਤਾਰ ਅੱਬਾਸ ਨਕਵੀ ਦੇ ਅਸਤੀਫੇ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਦਰਅਸਲ, ਮੁਖਤਾਰ ਅੱਬਾਸ ਨਕਵੀ ਦਾ ਰਾਜ ਸਭਾ ਦਾ ਕਾਰਜਕਾਲ 7 ਜੁਲਾਈ ਨੂੰ ਖਤਮ ਹੋ ਰਿਹਾ ਹੈ।