by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਪੰਜਾਬ ਦੇ ਉਪ ਮੁੱਖ ਮੰਤਰੀ ਵਜੋਂ ਨਿਯੁਕਤੀ ਬਾਰੇ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਅਫਵਾਹਾਂ ਦਾ ਖੰਡਨ ਕੀਤਾ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਦੀਆਂ ਅਜਿਹੀਆਂ ਸਾਰੀਆਂ ਰਿਪੋਰਟਾਂ ਪੂਰੀ ਤਰ੍ਹਾਂ ਬੇਬੁਨਿਆਦ ਹਨ। ਬੁਲਾਰੇ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਰਿਪੋਰਟਾਂ ਦੀ ਪਹਿਲਾਂ ਪੁਸ਼ਟੀ ਕਰਨ । CM ਮਾਨ ਨੇ ਕਿਹਾ ਉਪ ਮੁੱਖ ਮੰਤਰੀ ਚਰਚਾਵਾਂ ਝੂਠੀਆਂ ਹਨ । ਇਨ੍ਹਾਂ 'ਤੇ ਵਿਸ਼ਵਾਸ਼ ਨਾ ਕੀਤਾ ਜਾਵੇ ।