ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਨਾਂ ਵਾਲਾ ਟਵਿੱਟਰ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ ਹੈ। ਜਿਵੇਂ ਹੀ ਲੋਕਾਂ ਨੂੰ ਗੁਰਪ੍ਰੀਤ ਕੌਰ ਤੇ ਸੀਐਮ ਭਗਵੰਤ ਮਾਨ ਦੇ ਵਿਆਹ ਬਾਰੇ ਪਤਾ ਲੱਗਾ ਤਾਂ ਲੋਕਾਂ ਨੇ ਉਨ੍ਹਾਂ ਨੂੰ ਇੰਟਰਨੈੱਟ ਤੇ ਸੋਸ਼ਲ ਮੀਡੀਆ 'ਤੇ ਸਰਚ ਕਰਨਾ ਸ਼ੁਰੂ ਕਰ ਦਿੱਤਾ। ਲੋਕਾਂ ਦੀਆਂ ਨਜ਼ਰਾਂ ਡਾਕਟਰ ਗੁਰਪ੍ਰੀਤ ਕੌਰ ਦੇ ਨਾਂ 'ਤੇ ਚੱਲ ਰਹੇ ਟਵਿਟਰ ਅਕਾਊਂਟ 'ਤੇ ਟਿਕੀਆਂ ਹੋਈਆਂ ਸਨ।
ਇਸ ਤੋਂ ਬਾਅਦ ਅਚਾਨਕ ਇਸ ਅਕਾਊਂਟ ਦੇ ਫਾਲੋਅਰਸ ਤੇਜ਼ੀ ਨਾਲ ਵਧਦੇ ਗਏ। ਦਾਅਵਾ ਕੀਤਾ ਜਾ ਰਿਹਾ ਸੀ ਕਿ ਇਹ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਦਾ ਖਾਤਾ ਹੈ। ਇਸ ਅਕਾਊਂਟ 'ਤੇ ਵਿਆਹ ਤੋਂ ਕੁਝ ਸਮਾਂ ਪਹਿਲਾਂ ਟਵਿੱਟਰ 'ਤੇ 'ਆਜ ਦਿਨ ਚੜ੍ਹਾਇਆ ਸ਼ਗਨਾ ਦਾ' ਕੈਪਸ਼ਨ ਦੇ ਨਾਲ ਇਕ ਫੋਟੋ ਸ਼ੇਅਰ ਕੀਤੀ ਗਈ ਸੀ।
ਵਿਆਹ ਤੋਂ ਬਾਅਦ ਵੀ ਇਸ ਅਕਾਊਂਟ ਤੋਂ ਡਾ. ਗੁਰਪ੍ਰੀਤ ਦੀਆਂ ਕਈ ਫੋਟੋਆਂ CM ਮਾਨ ਨਾਲ ਸ਼ੇਅਰ ਕੀਤੀਆਂ ਗਈਆਂ ਸਨ। ਵਿੱਤ ਮੰਤਰੀ ਹਰਪਾਲ ਚੀਮਾ, ਲੋਕ ਸੰਪਰਕ ਮੰਤਰੀ ਅਮਨ ਅਰੋੜਾ, ਜੇਲ੍ਹ ਮੰਤਰੀ ਹਰਜੋਤ ਬੈਂਸ ਸਮੇਤ ਕਈ ‘ਆਪ’ ਆਗੂਆਂ ਨੇ ਭਗਵੰਤ ਮਾਨ ਨੂੰ ਉਨ੍ਹਾਂ ਦੇ ਵਿਆਹ ਦੀ ਵਧਾਈ ਦਿੱਤੀ ਸੀ। ਇਨ੍ਹਾਂ ਵਧਾਈ ਸੰਦੇਸ਼ਾਂ ਨੂੰ ਇਸ ਖਾਤੇ ਰਾਹੀਂ ਰੀਟਵੀਟ ਕਰਕੇ ਧੰਨਵਾਦ ਕੀਤਾ ਗਿਆ।