by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ 'ਚ ਪੰਜਾਬ ਕਾਂਗਰਸ ਐਕਸ਼ਨ ਮੋਡ 'ਚ ਨਜ਼ਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਨੇ ਮੋਹਾਲੀ ਦੇ ਸੀਨੀਅਰ ਡਿਪਟੀ ਮੇਅਰ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।
ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਡਿਪਟੀ ਮੇਅਰ ਕੁਲਜੀਤ ਨੂੰ ਵੀ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ।