ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਧਵਾਂ ਦੇ ਮੀਨਾਕਸ਼ੀ ਹਸਪਤਾਲ 'ਤੇ ਦਿਨ-ਦਿਹਾੜੇ ਤਿੰਨ ਨਕਾਬਪੋਸ਼ ਬਦਮਾਸ਼ਾਂ ਨੇ ਕਈ ਰਾਉਂਡ ਫਾਇਰ ਕੀਤੇ। ਫਾਇਰਿੰਗ ਕਰਨ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ।
ਹਸਪਤਾਲ 'ਚ ਗੋਲੀ ਚੱਲਣ ਦੀ ਘਟਨਾ ਨਾਲ ਮਰੀਜ਼ ਸਹਿਮੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਪਹਿਲਾਂ ਸੀਸੀਟੀਵੀ ਕੈਮਰੇ 'ਤੇ ਫਾਇਰਿੰਗ ਕੀਤੀ ਪਰ ਨਿਸ਼ਾਨਾ ਬਣਾਉਣ ਤੋਂ ਖੁੰਝ ਗਿਆ। ਇਸ ਤੋਂ ਬਾਅਦ ਨੌਜਵਾਨ ਹਸਪਤਾਲ 'ਚ ਫਾਇਰਿੰਗ ਕਰਦਾ ਹੋਇਆ ਡਾਕਟਰ ਸੰਦੀਪ ਤੇ ਉਸ ਦੀ ਪਤਨੀ ਦੇ ਕੈਬਿਨ 'ਚ ਪਹੁੰਚ ਗਿਆ। ਇੱਥੇ ਵੀ ਕਈ ਰਾਉਂਡ ਫਾਇਰਿੰਗ ਕੀਤੀ। ਇਸ ਤੋਂ ਬਾਅਦ ਮਰੀਜ਼ ਓਪੀਡੀ ਵਿੱਚ ਗੋਲੀਆਂ ਚਲਾਉਂਦੇ ਹੋਏ ਫਰਾਰ ਹੋ ਗਏ।
ਇਸ ਦੇ ਨਾਲ ਹੀ ਇਸ ਘਟਨਾ ਦੀ ਜਿੰਮੇਵਾਰੀ ਘਟਨਾ ਤੋਂ ਬਾਅਦ ਹੀ ਦਲੇਰਕੋਟੀਆ ਨਾਮ ਦੇ ਫੇਸਬੁੱਕ ਅਕਾਊਂਟ ਤੋਂ ਪੋਸਟ ਪਾ ਕੇ ਲਈ ਗਈ। ਇਸ ਦੇ ਨਾਲ ਹੀ ਇਸ ਪੋਸਟ ਨਾਲ ਮਸ਼ਹੂਰ ਗੈਂਗਸਟਰਾਂ ਨੂੰ ਵੀ ਟੈਗ ਕੀਤਾ ਗਿਆ ਹੈ। ਪੁਲਿਸ ਉਸ ਖਾਤੇ ਦੀ ਵੀ ਜਾਂਚ ਕਰ ਰਹੀ ਹੈ।
ਡਾ. ਪਰਵੀਨ ਨੇ ਦੱਸਿਆ ਕਿ ਪਿਛਲੇ ਦਿਨੀਂ ਸੰਧਵਾਂ ਦੇ ਦੋ-ਤਿੰਨ ਡਾਕਟਰਾਂ ਤੋਂ ਵੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਹ ਗੋਲੀਬਾਰੀ ਡਾਕਟਰਾਂ ਨੂੰ ਡਰਾਉਣ ਦੇ ਮਕਸਦ ਨਾਲ ਕੀਤੀ ਗਈ ਹੋ ਸਕਦੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ।