by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਦੇ ਝੱਜਰ ਜ਼ਿਲ੍ਹੇ 'ਚ ਇੱਕ ਪਤੀ ਨੇ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਨਾਲ ਔਰਤ ਗੰਭੀਰ ਜ਼ਖ਼ਮੀ ਹੋ ਗਈ । ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ਖਮੀ ਔਰਤ ਨੀਤੂ ਤੇ ਉਸਦੇ ਪਤੀ ਵਰਿੰਦਰ ਵਿਚਕਾਰ ਅਕਸਰ ਝਗੜਾ ਹੁੰਦਾ ਰਹਿੰਦਾ ਸੀ ।
ਜਾਣਕਾਰੀ ਅਨੁਸਾਰ ਪੀੜਤਾ ਦੇ ਪਤੀ ਦੇ ਘਰ 18 ਮੈਂਬਰ ਹਨ। ਵਰਿੰਦਰ ਤੇ ਨੀਤੂ ਦਾ ਵਿਆਹ ਕਰੀਬ ਸੱਤ ਸਾਲ ਪਹਿਲਾਂ ਹੋਇਆ ਸੀ। ਉਸ ਦੇ ਦੋ ਪੁੱਤਰ ਹਨ। ਨੀਤੂ ਸੰਯੁਕਤ ਪਰਿਵਾਰ ਤੋਂ ਦੂਰ ਰਹਿਣਾ ਚਾਹੁੰਦੀ ਸੀ। ਜਦੋਂ ਉਹ ਪਰਿਵਾਰ 'ਚ ਕੰਮ ਕਰਕੇ ਥੱਕ ਜਾਂਦੀ ਸੀ ਤਾਂ ਉਹ ਵਰਿੰਦਰ ਤੋਂ ਵੱਖ ਹੋਣ ਦੀ ਗੱਲ ਕਰਦੀ ਸੀ। ਇਸ ਕਾਰਨ ਵਰਿੰਦਰ ਨੇ ਗੁੱਸੇ 'ਚ ਆ ਕੇ ਉਸ ਨੂੰ ਗੋਲੀ ਮਾਰ ਦਿੱਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।