by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੱਖਣੀ ਅਫਰੀਕਾ 'ਚ ਬਾਰ ਦੇ ਅੰਦਰ ਭਿਆਨਕ ਗੋਲੀਬਾਰੀ ਹੋਈ, ਜਿਸ 'ਚ 14 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਸ਼ਹਿਰ ਦੇ ਸੋਵੇਟੋ ਟਾਊਨਸ਼ਿਪ 'ਚ ਵਾਪਰੀ। ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ, ''ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ 12 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਜਾਣਕਾਰੀ ਅਨੁਸਾਰ 11 ਹੋਰ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਬਾਅਦ 'ਚ ਦੋ ਦੀ ਮੌਤ ਹੋ ਗਈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।