by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ 'ਚ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ। ਇਸ ਦੌਰਾਨ ਪੁਲੀਸ ਨੇ ਯੂਨੀਅਨ ਨੂੰ ਰੋਕਣ ਲਈ ਬੈਰੀਕੇਡ ਲਾਏ ਹੋਏ ਸਨ। ਇਸ ਦੇ ਬਾਵਜੂਦ ਬੇਰੋਜ਼ਗਾਰਾਂ ਦੇ ਅੱਗੇ ਵਧਣ ਕਾਰਨ ਯੂਨੀਅਨ ਵਰਕਰਾਂ ਤੇ ਪੁਲੀਸ ਵਿਚਾਲੇ ਜ਼ਬਰਦਸਤ ਹੱਥੋਪਾਈ ਹੋ ਗਈ। ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੇ ਬੈਰੀਕੇਡ ਤੋੜ ਦਿੱਤਾ, ਜਿਸ ਕਾਰਨ ਪੁਲੀਸ ਨੇ ਅਧਿਆਪਕਾਂ ਨੂੰ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ। ਜਦਕਿ ਅਧਿਆਪਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ।