by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : 6 ਜੁਲਾਈ ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਮੁਫ਼ਤ ਬਿਜਲੀ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਦੱਸਣਯੋਗ ਹੈ ਕਿ ਇਕ ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਸੀ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਕਰ ਦਿੱਤਾ ਗਿਆ ਸੀ ਕਿ 300 ਯੂਨਿਟ ਹਰ ਮਹੀਨੇ ਦੀ ਬਜਾਏ 2 ਮਹੀਨੇ ਦੇ ਬਿਜਲੀ ਬਿੱਲ 'ਚ 600 ਯੂਨਿਟ ਮੁਫ਼ਤ ਮਿਲਣਗੇ ਪਰ ਜੇਕਰ ਇਕ ਯੂਨਿਟ ਵੀ 600 ਤੋਂ ਉੱਪਰ ਗਿਆ ਤਾਂ ਪੂਰਾ ਬਿੱਲ ਭਰਨਾ ਪਵੇਗਾ।