by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਸ਼ਿਆਰਪੁਰ ਵਿਖੇ ਪਿੰਡ ਸ਼ੇਰਗੜ੍ਹ ਨੇੜੇ ਖੇਤਾਂ 'ਚ ਅਚਾਨਕ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਬੱਸ 'ਚ ਕਰੀਬ 33ਵਿਦਿਆਰਥੀ ਸਵਾਰ ਦੱਸੇ ਜਾ ਰਹੇ ਹਨ। ਇਸ ਹਾਦਸੇ ਦੌਰਾਨ ਕਈ ਸਕੂਲੀ ਬੱਚਿਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਹ ਹਾਦਸਾ ਬੱਸ ਦੇ ਡਰਾਈਵਰ ਦੀ ਅਣਗਹਿਲੀ ਕਾਰਨ ਵਾਪਰਿਆ ਹੈ। ਪਿੰਡ ਵਾਲਿਆਂ ਨੇ ਡਰਾਈਵਰ ਦੇ ਨਸ਼ੇ ਵਿਚ ਹੋਣ ਦੀ ਕਹੀ ਹੈ। ਇਸ ਦੌਰਾਨ ਹੁਣ ਮੌਕੇ 'ਤੇ ਪਹੁੰਚੀ ਪੁਲਿਸ ਜਾਂਚ ਕਰ ਰਹੀ ਹੈ।
ਦੱਸਿਆ ਜਾ ਰਿਹਾ ਹਬਾਈ ਕਿ ਸਕੂਟਰ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਸਕੂਲੀ ਬੱਸ ਨਾਲ ਵੱਡਾ ਹਾਦਸਾ ਵਾਪਰਿਆ ਹੈ ਜਿਸ ਕਾਰਨ ਦੋ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।