by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਪਹੁੰਚ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਵਿਆਹ ਸਮਾਗਮ ਦੌਰਾਨ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾ ਰਹੀ ਗੱਡੀ ਨੂੰ ਰੋਕ ਕੇ ਚੈਕਿੰਗ ਕੀਤੀ ਗਈ। ਇਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ-ਸਨਮਾਨ ਨੂੰ ਠੇਸ ਪੁੱਜੀ ਹੈ।
ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਲਾਵਾਂ ਲੈ ਕੇ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝੇ। ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਗਮ 'ਚ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ, ਰਾਘਵ ਚੱਢਾ ਤੇ ਹੋਰ ਸ਼ਾਮਲ ਹੋਏ ਸਨ ।