ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ 'ਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਸਿੰਧ ਸੂਬੇ 'ਚ ਇਸ ਵਿਅਕਤੀ ਨੇ ਆਪਣੇ 6 ਬੱਚਿਆਂ ਦੇ ਸਾਹਮਣੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਕੜਾਹੀ 'ਚ ਉਬਲਦੇ ਪਾਣੀ 'ਚ ਉਬਾਲ ਲਿਆ।
ਪੁਲੀਸ ਅਨੁਸਾਰ ਔਰਤ ਦਾ ਪਤੀ ਆਸ਼ਿਕ ਸਕੂਲ 'ਚ ਚੌਕੀਦਾਰ ਵਜੋਂ ਕੰਮ ਕਰਦਾ ਸੀ, ਸਕੂਲ ਦੇ ਨੌਕਰ ਕੁਆਰਟਰ 'ਚ ਰਹਿੰਦਾ ਸੀ, ਜੋ ਕਿ ਪਿਛਲੇ 8-9 ਮਹੀਨਿਆਂ ਤੋਂ ਬੰਦ ਸੀ। ਪੁਲਿਸ ਦਾ ਕਹਿਣਾ ਹੈ ਕਿ 15 ਸਾਲਾ ਧੀ ਨੇ ਸਾਨੂੰ ਫ਼ੋਨ ਕਰਕੇ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਕਿ ਆਸ਼ਿਕ ਆਪਣੇ ਤਿੰਨ ਬੱਚਿਆਂ ਸਮੇਤ ਇਸ ਖ਼ੌਫ਼ਨਾਕ ਵਾਰਦਾਤ ਨੂੰ ਅੰਜਾਮ ਦੇ ਕੇ ਭੱਜ ਗਿਆ।
ਬੱਚਿਆਂ ਨੇ ਦੱਸਿਆ ਕਿ ਸ਼ੱਕੀ ਨੇ ਔਰਤ ਦਾ ਗਲਾ ਘੁੱਟ ਕੇ ਕਤਲ ਕੀਤਾ, ਸਿਰਹਾਣੇ ਨਾਲ ਔਰਤ ਦਾ ਦਮ ਘੁੱਟਿਆ ਤੇ ਫਿਰ ਉਸ ਨੂੰ ਸਾਹਮਣੇ ਇਕ ਵੱਡੇ ਘੜੇ 'ਚ ਉਬਾਲ ਲਿਆ। ਔਰਤ ਦੀ ਇੱਕ ਲੱਤ ਸਰੀਰ ਤੋਂ ਵੱਖ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਤੀ ਨੇ ਪਤਨੀ ਨਾਲ ਜ਼ਬਰਦਸਤੀ ਨਾਜਾਇਜ਼ ਸਬੰਧ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਉਸ ਨੇ ਉਸ ਦਾ ਕਤਲ ਕਰ ਦਿੱਤਾ। ਪੁਲਿਸ ਵਲੋਂ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।