by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਦੇ ਅਲੀਪੁਰ ਚ ਦਰਦਨਾਕ ਹਾਦਸਾ ਹੋਣ ਨਾਲ 5 ਦੀ ਮੌਤ ਹੋਣ ਦੀ ਸੂਚਨਾ ਸਾਮਣੇ ਆਈ ਹੈ। ਜਾਣਕਾਰੀ ਅਨੁਸਾਰ ਇਕ ਗੋਦਾਮ ਦੀ ਕੱਧ ਡਿੱਗ ਗਈ ਹੈ । ਇਸ ਹਾਦਸੇ 'ਚ 5 ਲੋਕਾਂ ਦੋ ਮੌਤ ਹੋ ਗਈ ਹੈ। ਮਲਬੇ 'ਚ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਲਗਾਇਆ ਜਾ ਰਿਹਾ ਹੈ।
ਪੁਲਿਸ ਨੇ ਦੱਸਿਆ ਹੈ ਕਿ ਇਸ ਘਟਨਾ ਵਾਲੀ ਜਗ੍ਹਾ ਤੋਂ 10 ਲੋਕਾਂ ਨੂੰ ਬਚਾ ਲਿਆ ਗਿਆ ਹੈ । ਜ਼ਖਮੀਆ ਨੂੰ ਹਸਪਤਾਲ 'ਚ ਦਾਖ਼ਿਲ ਕਰਵਾਇਆ ਗਿਆ ਹੈ। ਫਾਇਰ ਬ੍ਰਿਗੇਡ ਦੇ ਇਕ ਉੱਚ ਅਧਿਕਾਰੀ ਨੇ ਦੱਸਿਆ ਕਿ ਘਟਨਾ ਵਾਲੀ ਜਗ੍ਹਾ ਤੋਂ 4 ਲੋਕਾਂ ਨੂੰ ਬਚਾ ਲਿਆ ਗਿਆ ਹੈ ਹਾਲਾਂਕਿ 10 ਤੋਂ ਵੱਧ ਲੋਕਾਂ ਦਦੇ ਫ਼ਸੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।