by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਇਕ ਮਾਮਲਾ ਸਾਮਣੇ ਆਇਆ ਹੈ। ਜਿੱਥੇ ਬਾਰਿਸ਼ ਕਾਰਨ ਇਕ ਘਰ ਦੀ ਛੱਤ ਡਿੱਗ ਗਈ ਈਦ ਹਾਦਸੇ 'ਚ 4 ਲੋਕ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ 15 ਸਾਲਾ ਦਾ ਨੌਜਵਾਨ ਵੀ ਜਖਮੀ ਹੋ ਗਿਆ ਹੈ। ਜਿਸ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਛਾਣ ਰਾਜੂ, ਸੁਨੀਤਾ, ਅਮਨ, ਊਸ਼ਾ ਦੇ ਰੂਪ ਵਿੱਚ ਹੋਈ ਹੈ।
ਪੁਲਿਸ ਨੇ ਦੱਸਿਆ ਕਿ ਇਹ ਪਰਿਵਾਰ ਧਾਨਕ ਬਸਤੀ 'ਚ 10 ਮਹੀਨਿਆਂ ਤੋਂ ਕਿਰਾਏ ਦੇ ਮਕਾਨ 'ਚ ਰਹਿੰਦਾ ਸੀ। ਪੁਲਿਸ ਨੇ ਕਿਹਾ ਕਿ ਜਦੋ ਇਹ ਹਾਦਸਾ ਹੋਇਆ ਉਸ ਸਮੇ ਸਾਰਾ ਪਰਿਵਾਰ ਸੋ ਰਿਹਾ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ ਤੇ ਪੁਲਿਸ ਨੇ ਪਹੁੰਚ ਕੇ ਲਾਸ਼ਾ ਨੂੰ ਬਾਹਰ ਨਿਕਲਿਆ ਤੇ ਜਖਮੀ ਨੂੰ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ।